ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੀ ਹੈ। ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਭਾਜਪਾ ਵੱਲੋਂ 16 ਸਤੰਬਰ ਨੂੰ ਸੂਬੇ ਦੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨੇ ਦਿੱਤੇ ਜਾਣਗੇ।

ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਦੱਸਿਆ ਕਿ 10 ਸਾਲ ਬਾਅਦ ਸੂਬੇ ਵਿੱਚ ਬਣੀ ਕਾਂਗਰਸ ਸਰਕਾਰ ਦੇ ਛੇ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਸਿਰਫ ਤੇ ਸਿਰਫ਼ ਵਾਅਦੇ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲਈਆਂ ਤੇ ਸਰਕਾਰ ਬਣਾਈ ਪਰ ਲੋਕ ਹੁਣ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਸਰਕਾਰ ਹੁਣ ਤੱਕ ਹਰ ਮੋਰਚੇ ‘ਤੇ ਫੇਲ੍ਹ ਹੋਈ ਹੈ।

ਸਾਂਪਲਾ ਨੇ ਕਿਹਾ ਇਨ੍ਹਾਂ ਧਰਨਿਆਂ ਰਾਹੀਂ ਸਰਕਾਰ ਦੀਆਂ ਨਾਕਾਮੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਕਿੱਦਾਂ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਨੂੰ ਸਿਰਫ ਵੋਟਾਂ ਲੈਣ ਲਈ ਬੇਵਕੂਫ ਬਣਾਇਆ ਹੈ।

LEAVE A REPLY