ਸ਼ਿਕਾਗੋ ਸਥਿਤ ਭਾਰਤੀ ਵਣਜ ਦੂਤਘਰ ਵਿਚ ਇਸ ਹਫਤੇ ਪ੍ਰਵਾਸੀ ਭਾਰਤੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਆਯੋਜਨ ਸਾਲ 2003 ਤੋਂ ਕੀਤਾ ਜਾ ਰਿਹਾ ਹੈ।  ਇਸ ਸਮਾਰੋਹ ਵਿਚ ਅਮਰੀਕਾ ਨਾਲ ਭਾਰਤ ਦੀ ਸਾਂਝੇਦਾਰੀ ਮਜ਼ਬੂਤ ਕਰਨ ਵਿਚ ਭਾਰਤੀ-ਅਮਰੀਕੀ ਭਾਈਚਾਰੇ ਦੇ ਯੋਗਦਾਨ ਨੂੰ ਦੱਸਿਆ ਗਿਆ। ਕੌਂਸਲੇਟ ਨੀਤਾ ਭੂਸ਼ਣ ਨੇ ਆਪਣੇ ਸੰਬੋਧਨ ਵਿਚ ਵਿਦੇਸ਼ ਵਿਚ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਲੋਕਾਂ ਤੱਕ ਪਹੁੰਚਣ ਲਈ ਭਾਰਤ ਸਰਕਾਰ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ। ਨਾਲ ਹੀ ਉਨ੍ਹਾਂ ਨੇ ਸਰਕਾਰ ਦੇ ਕੁਝ ਫਲੈਗਸ਼ਿਪ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ, ਜਿਸ ਦਾ ਉਦੇਸ਼ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਮਾਰੋਹ ਦੌਰਾਨ ਭਾਰਤ ਦੇ ਵਿਕਾਸ ਖੇਤਰ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਵਿਅਕਤੀਆਂ ਨੂੰ ਪ੍ਰਵਾਸੀ ਭਾਰਤੀ ਸਨਮਾਨ ਅਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ, ਜਿਸ ਦੇ ਤਹਿਤ ਡਾਕਟਰ ਭਰਤ ਅਤੇ ਡਾਕਟਰ ਨਿਰੰਜਨ ਸ਼ਾਹ ਨੂੰ ਸ਼ਿਕਾਗੋ ਇਲਾਕੇ ਵਿਚ ਪ੍ਰਵਾਸੀ ਭਾਰਤੀ ਸਨਮਾਨ ਦਿੱਤਾ ਗਿਆ।

LEAVE A REPLY