ਇਤਿਹਾਸਕ ਮਾਘੀ ਮੇਲੇ ਨੂੰ ਲੈ ਕੇ ਹਰ ਸਾਲ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਸਿਆਸੀ ਕਾਨਫਰੰਸਾ ਕੀਤੀਆਂ ਜਾਂਦੀਆ ਹਨ ਪਰ ਇਸ ਸਾਲ ਅਕਾਲੀ ਦਲ ਨੂੰ ਛੱਡ ਕੇ ਨਾ ਤਾਂ ਕਾਂਗਰਸ ਪਾਰਟੀ ਅਤੇ ਨਾ ਹੀ ਕਿਸੇ ਹੋਰ ਰਾਜਨੀਤਿਕ ਪਾਰਟੀ ਵੱਲੋਂ ਕੋਈ ਕਾਨਫਰੰਸ ਕੀਤੀ ਜਾਵੇਗੀ। ਜਿਸ ਨੂੰ ਲੈ ਕੇ ਸਮੁੱਚੇ ਪੰਜਾਬ ਬਲਕਿ ਹਲਕਾ ਨਿਵਾਸੀਆਂ ਨੇ ਇਸ ਦਾ ਸਵਾਗਤ ਕੀਤਾ ਹੈ। ਹਲਕਾ ਨਿਵਾਸੀਆਂ ਅਤੇ ਦੂਰ-ਦੁਰਾਡੇ ਤੋਂ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਇਹ ਇਕ ਇਤਿਹਾਸਕ ਤੇ ਧਾਰਮਿਕ ਮੇਲਾ ਹੁੰਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਕਾਨਫਰੰਸਾ ਕਰਕੇ ਇਸ ਮਾਘੀ ਮੇਲੇ ਨੂੰ ਰਾਜਨੀਤਿਕ ਬਣਾ ਦਿੱਤਾ ਹੈ ਜੋ ਬਿਲਕੁਲ ਗਲਤ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਤਿਹਾਸਕ ਮੇਲਿਆਂ ‘ਤੇ ਕਾਨਫਰੰਸ ਨਹੀਂ ਹੋਣੀਆ ਚਾਹੀਦੀਆਂ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਕਾਨਫਰੰਸ ਨਾ ਕਰਨਾ ਸ਼ਲਾਘਾਯੋਗ ਫੈਸਲਾ ਹੈ। ਇਸ ਮੌਕੇ ਮਿੰਟੂ ਕੰਗ, ਗੁਰਪ੍ਰੀਤ ਬਰਾੜ, ਮੁਕੇਸ਼ ਕੁਮਾਰ, ਇਕਬਾਲ ਸਿੰਘ ਅਤੇ ਕਈ ਸ਼ਹਿਰ ਨਿਵਾਸੀ ਹਾਜ਼ਰ ਸਨ।

LEAVE A REPLY