ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੁੱਛਗਿਛ ਲਈ ਸੈਕਟਰ 26 ਦੇ ਥਾਣੇ ਬੁਲਾਏ ਵਿਕਾਸ ਬਰਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਭਾਸ਼ ਬਰਾਲਾ ਦਾ ਪੁੱਤਰ ਪੁਲਿਸ ਸਾਹਮਣੇ ਪੇਸ਼ ਹੋਇਆ ਸੀ। ਉਸ ‘ਤੇ ਮਹਿਲਾ ਦਾ ਪਿੱਛਾ ਕਰਨ ਤੇ ਅਗ਼ਵਾ ਕਰਨ ਦੀ ਕੋਸ਼ਿਸ਼ ਕਰਨ ਦੀਆ ਧਾਰਾਵਾਂ ਹੇਠ ਮਾਮਲਾ ਦਰਜ ਹੋਇਆ ਹੈ।

ਵਿਕਾਸ ਬਰਾਲਾ ਦੇ ਪਿਤਾ ਤੇ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਉਸ ਦੇ ਪੁੱਤਰ ਦਾ ਨਾਂ ਐਫ.ਆਈ.ਆਰ. ਵਿੱਚ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਉਪ ਆਪਣੇ ਪੁੱਤਰ ਨੂੰ ਮਿਲਣ ਲਈ ਚਲਾ ਗਿਆ।

LEAVE A REPLY