ਪੰਜਾਬ ਵਿੱਚ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ। ਅਜਿਹੀ ਖ਼ੁਫ਼ੀਆ ਸੂਚਨਾ ਹੈ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣ ਰਹੇ ਹਨ।
ਗੁਰਦਾਸਪੁਰ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਫ਼ੋਨ ਉੱਤੇ ਜਾਣਕਾਰੀ ਦਿੱਤੀ ਕਿ ਖੁਫੀਆਂ ਸੂਚਨਾ ਤੋਂ ਬਾਅਦ ਅਸੀਂ ਅਲਰਟ ਉੱਤੇ ਹਾਂ। ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਸੁਰੱਖਿਆ ਕਰੜੀ ਕਰ ਦਿੱਤੀ ਗਈ ਹੈ। ਐਸਐਸਪੀ ਨੇ ਕਿਹਾ ਕਿ ਉਹ ਵਾਹਨਾਂ ਦੀ ਤਲਾਸ਼ੀ ਲੈ ਰਹੇ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ਉੱਤੇ ਤਲਾਸ਼ੀ ਲਈ ਜਾ ਰਹੀ ਹੈ।
ਪਠਾਨਕੋਟ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਹੈ ਕਿ ਪੁਲਿਸ ਦੇਸ਼ ਵਿਰੋਧੀ ਤੱਤਾਂ ਦੀ ਕੋਸ਼ਿਸ਼ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਪੰਜਾਬ ਪੁਲਿਸ ਨੇ ਅਜਿਹੇ ਕਿਸੇ ਵੀ ਖ਼ਤਰੇ ਨਾਲ ਨਿਪਟਣ ਲਈ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਨੌਂ ਬੁਲੇਟਪਰੂਫ ਟਰੈਕਟਰ ਭੇਜ ਦਿੱਤੇ ਹਨ।

LEAVE A REPLY